Skip to content

ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ GURBANI QUOTES

ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ {ਪੰਨਾ 932}

ਪਦ ਅਰਥ: ਠਾਇ = ਥਾਂ ਸਿਰ, ਟਿਕਾਣੇ ਤੇ। ਚੋਰੀ = ਲੁਕ ਲੁਕ ਕੇ। ਮਿਰਗੁ = ਮਨ-ਰੂਪ ਹਰਨ। ਅੰਗੂਰੀ = ਨਰਮ ਪੱਤੀਆਂ, ਨਵੇਂ ਨਵੇਂ ਭੋਗ। ਉਰਧਾਰੇ = (ਜੋ) ਟਿਕਾ ਰੱਖਦਾ ਹੈ। ਚਿਰੁ ਜੀਵਨੁ = ਚਿਰਜੀਵੀ, ਅਮਰ, ਜਨਮ ਮਰਨ ਤੋਂ ਬਚਿਆ ਹੋਇਆ। ਚੇਤਨੁ = ਸੁਚੇਤ। ਚਿੰਤਤ = ਚਿੰਤਾਤੁਰ। ਸਭੁ ਕੋਇ = ਹਰੇਕ ਜੀਵ। ਚੇਤਹਿ = ਜੋ ਸਿਮਰਦੇ ਹਨ। ਤਹੀ = ਉਥੇ, ਉਹਨਾਂ ਦੇ ਹਿਰਦੇ ਵਿਚ। ਚਿਤਿ = ਚਿੱਤ ਵਿਚ। ਰਾਚੈ = (ਜੋ) ਮਸਤ ਹੁੰਦਾ ਹੈ। ਨਾਇ = ਨਾਮ ਵਿਚ। ਪਤਿ ਸਿਉ = ਇੱਜ਼ਤ ਨਾਲ। ਘਰਿ = ਘਰ ਵਿਚ। 

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) । 

(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ। 

(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23।

1 thought on “ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ GURBANI QUOTES”

Leave a Reply

Your email address will not be published. Required fields are marked *