
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥ {ਪੰਨਾ 1426-1427}
ਪਦ ਅਰਥ: ਦਾਤਾ = ਦੇਣ ਵਾਲਾ। ਨਾਹਿਨ = ਨਹੀਂ। ਤਿਹ = ਉਸ (ਰਾਮ) ਨੂੰ। ਸਿਮਰਤ = ਸਿਮਰਦਿਆਂ। ਉੱਚੀ ਆਤਮਕ ਅਵਸਥਾ।9।
ਪਾਈਐ = ਪ੍ਰਾਪਤ ਕਰਦੀ ਹੈ। ਤੈ = ਤੂੰ। ਰੇ ਮੀਤ = ਹੇ ਮਿੱਤਰ! ਅਉਧ = ਉਮਰ। ਨੀਤ = ਨਿੱਤ।10।
ਅਰਥ: ਹੇ ਨਾਨਕ! ਆਖ– ਹੇ ਮਨ! ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ, ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ।9।
ਹੇ ਮਿੱਤਰ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਆਖ– ਹੇ ਮਨ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ) ।10।
Waheguruji