Skip to content

ਗੋਬਿੰਦ ਹਮ ਐਸੇ ਅਪਰਾਧੀ ॥ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥

ਗੋਬਿੰਦ ਹਮ ਐਸੇ ਅਪਰਾਧੀ ॥ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥

ਅਰਥ:-

ਹੇ ਭਾਈ! ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਕਿਸੇ ਭੀ ਹੋਰ ਤਰੀਕੇ ਨਾਲ (ਮਾਇਆ ਦੇ ਬੰਧਨਾਂ) ਤੋਂ ਖ਼ਲਾਸੀ ਨਹੀਂ ਮਿਲਦੀ ਤੂੰ ਆਪਣੇ ਮਨ ਵਿਚ ਅਜਿਹਾ (ਬਲ ਰੱਖਣ ਵਾਲਾ) ਸਿਮਰਨ ਕਰ ।੧।ਰਹਾਉ ।
ਜਿਸ ਸਿਮਰਨ ਦੀ ਬਰਕਤਿ ਨਾਲ ਮੁਕਤੀ ਦਾ ਦਰ ਦਿੱਸ ਪੈਂਦਾ ਹੈ, (ਉਸ ਰਸਤੇ) ਤੂੰ ਪ੍ਰਭੂ ਦੇ ਚਰਨਾਂ ਵਿਚ ਜਾ ਅੱਪੜੇਂਗਾ, ਸੰਸਾਰ (-ਸਮੁੰਦਰ) ਵਿਚ ਨਹੀਂ (ਭਟਕੇਂਗਾ); ਜਿਸ ਅਵਸਥਾ ਵਿਚ ਕੋਈ ਡਰ ਨਹੀਂ ਪੋਂਹਦਾ, ਉਸ ਵਿਚ ਪਹੁੰਚ ਕੇ ਤੂੰ (ਆਤਮਕ ਅਨੰਦ ਦੇ, ਮਾਨੋ) ਵਾਜੇ ਵਜਾਏਂਗਾ, ਉਹ ਵਾਜੇ (ਤੇਰੇ ਅੰਦਰ) ਸਦਾ ਇੱਕ-ਰਸ ਵੱਜਣਗੇ, (ਉਸ ਅਨੰਦ ਵਿਚ) ਕੋਈ ਊਣਤਾ ਨਹੀਂ ਆਵੇਗੀ ।੧ ।
ਜਿਸ ਸਿਮਰਨ ਨਾਲ (ਵਿਕਾਰ ਤੇਰੇ ਰਾਹ ਵਿਚ) ਰੁਕਾਵਟ ਨਹੀਂ ਪਾ ਸਕਣਗੇ, ਉਹ ਸਿਮਰਨ (ਮਾਇਆ ਦੇ ਬੰਧਨਾਂ ਤੋਂ) ਅਜ਼ਾਦ ਕਰ ਦੇਂਦਾ ਹੈ, (ਵਿਕਾਰਾਂ ਦਾ) ਬੋਝ (ਮਨ ਤੋਂ) ਉਤਰ ਜਾਂਦਾ ਹੈ ।
ਪ੍ਰਭੂ ਨੂੰ ਸਦਾ ਸਿਰ ਨਿਵਾ, ਤਾਂ ਜੁ ਮੁੜ ਮੁੜ ਤੈਨੂੰ (ਜਗਤ ਵਿਚ) ਆਉਣਾ ਨਾਹ ਪਏ ।੨ ।

Leave a Reply

Your email address will not be published. Required fields are marked *