
ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥
ਅਰਥ:-
(ਹੇ ਗੋਬਿੰਦ ਰਾਇ! ਤੇਰੇ ਸੇਵਕ) ਨਾਮੇ ਨੇ ਗੋਰੀ ਗਾਂ ਚੋ ਕੇ ਲਿਆਂਦੀ ਹੈ, ਗੜਵੇ ਵਿਚ ਪਾਣੀ ਪਾਇਆ ਹੈ ਤੇ ਕਟੋਰੇ ਵਿਚ ਦੁੱਧ ਪਾਇਆ ਹੈ।1।
ਨਾਮ-ਅੰਮ੍ਰਿਤ ਦੀ ਭਰੀ ਹੋਈ ਪਵਿੱਤਰ ਹਿਰਦਾ-ਰੂਪ ਕਟੋਰੀ ਨਾਮੇ ਨੇ ਲੈ ਕੇ (ਆਪਣੇ) ਹਰੀ ਦੇ ਅੱਗੇ ਰੱਖ ਦਿੱਤੀ ਹੈ, (ਭਾਵ, ਪ੍ਰਭੂ ਦੀ ਯਾਦ ਨਾਲ ਨਿਰਮਲ ਹੋਇਆ ਹਿਰਦਾ ਨਾਮਦੇਵ ਨੇ ਆਪਣੇ ਪ੍ਰਭੂ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ, ਨਾਮਦੇਵ ਦਿਲੀ-ਵਲਵਲੇ ਨਾਲ ਪ੍ਰਭੂ ਅੱਗੇ ਅਰਦਾਸ ਕਰਦਾ ਹੈ ਤੇ ਆਖਦਾ ਹੈ ਕਿ ਮੇਰਾ ਦੁੱਧ ਪੀ ਲੈ) ।2।
ਨਾਮੇ ਨੂੰ ਵੇਖ ਵੇਖ ਕੇ ਪਰਮਾਤਮਾ ਖ਼ੁਸ਼ ਹੁੰਦਾ ਹੈ (ਤੇ ਆਖਦਾ ਹੈ-) ਮੇਰਾ ਅਨੰਨ ਭਗਤ ਸਦਾ ਮੇਰੇ ਹਿਰਦੇ ਵਿਚ ਵੱਸਦਾ ਹੈ।3।
(ਗੋਬਿੰਦ ਰਾਇ ਨੂੰ) ਦੁੱਧ ਪਿਆਲ ਕੇ ਭਗਤ (ਨਾਮਦੇਵ) ਸ੍ਵੈ-ਸਰੂਪ ਵਿਚ ਟਿਕ ਗਿਆ, (ਉਸ ਸ੍ਵੈ-ਸਰੂਪ ਵਿਚ) ਮੈਂ (ਨਾਮੇ) ਨੂੰ ਪਰਮਾਤਮਾ ਦਾ ਦੀਦਾਰ ਹੋਇਆ।4।3।